ਮਾਮੂਲੀ ਝਗੜੇ ਨੂੰ ਲੈ ਕੇ ਸਾਬਕਾ ਸਰਪੰਚ ਨੂੰ ਮਾਰੀ ਗੋਲੀ, ਗੰਭੀਰ ਜ਼ਖਮੀ

ਖਾਲੜਾ, (ਤਰਨਤਾਰਨ), 28 ਮਈ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਨਾਰਲਾ ਵਿਖੇ ਮਾਮੂਲੀ ਝਗੜੇ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਕਾਂਗਰਸੀ ਸਾਬਕਾ ਸਰਪੰਚ ਨਿਰਮਲ ਸਿੰਘ ਨੂੰ ਗੋਲੀ ਮਾਰ ਦੇਣ ਦੀ ਖਬਰ ਹੈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।