ਭਾਜਪਾ ਤੇ ਡਰੱਗ ਮਾਫ਼ੀਆ ਦਾ ਹੈ ਗਠਜੋੜ- ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 28 ਮਈ- ‘ਆਪ’ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਜਪਾ ਹੀ ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ। ਉਨ੍ਹਾਂ ਕਿਹਾ ਕਿ ਭਾਜਪਾ - ਅਕਾਲੀ ਸਰਕਾਰ ਨੇ ਨਸ਼ਿਆਂ ਦਾ ਜ਼ਹਿਰ ਬੀਜਿਆ, ਨੌਜਵਾਨਾਂ ਦਾ ਭਵਿੱਖ ਬਰਬਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਈ ਵੱਡੇ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸੰਬੰਧ ਹਨ, ਅੱਜ ਜਦੋਂ ਕਿ ਪੂਰਾ ਪੰਜਾਬ ਨਸ਼ਿਆਂ ਵਿਰੁੱਧ ਇਕਜੁੱਟ ਹੈ, ਭਾਜਪਾ ਨਸ਼ਾ ਤਸਕਰਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ ਤੇ ਪਟਿਆਲਾ ਤੋਂ ਭਾਜਪਾ ਕੌਂਸਲਰ ਨੇ ਨਸ਼ਾ ਤਸਕਰਾਂ ਦੀ ਜ਼ਮਾਨਤ ਲਈ ਜ਼ਮਾਨਤ ਬਾਂਡ ਭਰਿਆ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਅਤੇ ਡਰੱਗ ਮਾਫੀਆ ਵਿਚਕਾਰ ਗਠਜੋੜ ਹੈ। ਉਨ੍ਹਾਂ ਕਿਹਾ ਕਿ ਆਪ ਦਾ ਮਤਾ ਸਪੱਸ਼ਟ ਹੈ ਕਿ ਪੰਜਾਬ ਵਿਚੋਂ ਨਸ਼ਾਖੋਰੀ ਦਾ ਖਾਤਮਾ ਕਰਨਾ ਪਰ ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿਚੋਂ ਨਸ਼ੇ ਦੀ ਸਮੱਸਿਆ ਖਤਮ ਹੋਵੇ।