ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਹੋਰ ਅਹੁਦੇਦਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਧਰਮ ਪ੍ਰਚਾਰ ਕਮੇਟੀ ਹਰਿਆਣਾ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਕਮੇਟੀ ਦੇ ਹੋਰ ਸਾਥੀ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਦੌਰਾਨ ਹਰਿਆਣਾ ਕਮੇਟੀ ਦੇ ਪ੍ਰਬੰਧਕਾਂ ਤੇ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੇ ਭਾਈ ਮੋਹਕਮ ਸਿੰਘ ਆਦਿ ਸਥਾਨਕ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।