JALANDHAR WEATHER

ਸਰਪੰਚੀ ਤੋਂ ਸਫ਼ਰ ਸ਼ੁਰੂ ਕਰਨ ਵਾਲੇ ਢੀਂਡਸਾ ਜ਼ਮੀਨੀ ਪੱਧਰ ਦੇ ਨੇਤਾ ਸਨ-ਮਨਪ੍ਰੀਤ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ: ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਉਭਾਵਾਲ ਦੀਆਂ ਧੂੜ ਭਰੀਆਂ ਗਲੀਆਂ ਤੋਂ ਲੈ ਕੇ ਸੰਸਦ ਦੇ ਸ਼ਾਨਦਾਰ ਹਾਲਾਂ ਤੱਕ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਨੂੰ ਆਪਣੇ ਦਿਲ ਵਿੱਚ ਵਸਾਇਆ। ਉਹ ਇਕ ਜ਼ਮੀਨੀ ਪੱਧਰ ਦੇ ਨੇਤਾ ਸਨ, ਜਿਨਾਂ ਆਪਣੇ ਜ਼ਿਲ੍ਹੇ ਦੇ ਸਭ ਤੋਂ ਛੋਟੀ ਉਮਰ ਦੇ ਸਰਪੰਚ ਵਜੋਂ ਸ਼ੁਰੂਆਤ ਕੀਤੀ ਅਤੇ ਕੇਂਦਰੀ ਮੰਤਰੀ ਬਣਨ ਤੱਕ ਕਦਮ ਅੱਗੇ ਵਧਾਏ। ਉਨ੍ਹਾਂ ਕਿਹਾ ਕਿ ਮੈਨੂੰ ਸ: ਢੀਂਡਸਾ ਦੀ ਅਗਵਾਈ ਹੇਠ ਆਪਣਾ ਰਾਜਨੀਤਿਕ ਯਾਤਰਾ ਸ਼ੁਰੂ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੀ ਸ਼ਾਂਤ ਬੁੱਧੀ ਅਤੇ ਅਟੁੱਟ ਵਚਨਬੱਧਤਾ ਪ੍ਰੇਰਨਾਸਰੋਤ ਸੀ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਦੀ ਯਾਦ ਸਾਡੇ ਮਨਾਂ ਵਿੱਚ ਹਮੇਸ਼ਾ ਰਹੇਗੀ। ਉਨ੍ਹਾਂ ਸਮੂਹ ਢੀਡਸਾ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ