JALANDHAR WEATHER

ਯੂ.ਕੇ. ’ਚ ਪੰਜਾਬੀ ਨੌਜਵਾਨ ਦੀ ਮੌਤ

ਚੋਗਾਵਾਂ, (ਅੰਮ੍ਰਿਤਸਰ), 29 ਮਈ (ਗੁਰਵਿੰਦਰ ਸਿੰਘ ਕਲਸੀ)- ਸੁਨਹਿਰੀ ਭਵਿੱਖ ਲਈ ਪੰਜ ਸਾਲ ਪਹਿਲਾਂ ਯੂ.ਕੇ. ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗਗਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਇਤਿਹਾਸਿਕ ਪਿੰਡ ਬਰਾੜ ਦਾ ਰਹਿਣ ਵਾਲਾ ਸੀ। ਉਹ 2020 ਵਿਚ ਯੂ.ਕੇ. ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਹ ਖਬਰ ਸੁਣਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ