JALANDHAR WEATHER

ਪੰਜਾਬ ਐਗਰੋ ਫੂਡ ਗ੍ਰੇਨ ਦੀ ਸਾਬਕਾ ਚੇਅਰਪਰਸਨ ਨੇ ਸ. ਢੀਂਡਸਾ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਪ੍ਰਗਟ

ਸੁਨਾਮ, ਊਧਮ ਸਿੰਘ ਵਾਲਾ, 28 ਮਈ (ਰੁਪਿੰਦਰ ਸਿੰਘ ਸੱਗੂ)-ਪੰਜਾਬ ਐਗਰੋ ਫੂਡ ਗ੍ਰੇਨ ਦੀ ਸਾਬਕਾ ਚੇਅਰਪਰਸਨ ਮੈਡਮ ਗੀਤਾ ਸ਼ਰਮਾ ਨੇ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਢੀਂਡਸਾ ਪਰਿਵਾਰ ਦੇ ਨਾਲ-ਨਾਲ ਦੇਸ਼ ਅਤੇ ਪੰਜਾਬ ਤੇ ਸੁਨਾਮ ਹਲਕੇ ਲਈ ਵੀ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਵਿਕਾਸ ਵਿੱਚ ਪਾਏ ਗਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਗੀਤਾ ਸ਼ਰਮਾ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਮੋਕੇ ਪ੍ਰਸਿੱਧ ਜੋਤਸ਼ੀ ਰੋਹੀਤ ਸਰਮਾ ਅਤੇ ਡਾ ਅਮਿਤ ਸਰਮਾ ਵੀ ਮੌਜੂਦ ਸਨ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ