ਸ. ਸੁਖਬੀਰ ਸਿੰਘ ਬਾਦਲ ਮ੍ਰਿਤਕ ਕੌਂਸਲਰ ਹਰਜਿੰਦਰ ਬਾਹਮਣ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ

ਜੰਡਿਆਲਾ ਗੁਰੂ, 29 ਮਈ (ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਬਾਹਮਣ ਜਿਸ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਨ੍ਹਾਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਸ਼ਨੀ ਸ਼ਰਮਾ, ਪਰੀਕਤ ਸ਼ਰਮਾ, ਜਥੇਦਾਰ ਅਮਰਜੀਤ ਸਿੰਘ ਬੰਡਾਲਾ ਸ਼੍ਰੋਮਣੀ ਕਮੇਟੀ ਮੈਂਬਰ, ਸ਼ਹਿਰੀ ਪ੍ਰਧਾਨ ਸਰੂਪ ਸਿੰਘ, ਸੁਵਿੰਦਰ ਸਿੰਘ ਚੰਦੀ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਆਦਿ ਹਾਜ਼ਰ ਸਨ।