JALANDHAR WEATHER

ਗੁਰਮੀਤ ਸਿੰਘ (ਪੀ.ਪੀ.ਐਸ.) ਨੇ ਫਾਜ਼ਿਲਕਾ ਐਸ.ਐਸ.ਪੀ. ਦਾ ਅਹੁਦਾ ਸੰਭਾਲਿਆ

ਫਾਜ਼ਿਲਕਾ, 29 ਮਈ (ਬਲਜੀਤ ਸਿੰਘ)-ਬੀਤੇ ਕੱਲ੍ਹ ਪੰਜਾਬ ਸਰਕਾਰ ਅਤੇ ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰਿੰਦਰ ਸਿੰਘ ਬਰਾੜ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਗੁਰਮੀਤ ਸਿੰਘ ਪੀ. ਪੀ. ਐਸ. ਨੂੰ ਫਾਜ਼ਿਲਕਾ ਦਾ ਐਸ. ਐਸ. ਪੀ. ਨਿਯੁਕਤ ਕਰ ਦਿੱਤਾ ਗਿਆ ਸੀ। ਅੱਜ ਵੀਰਵਾਰ ਸ਼ਾਮ ਨੂੰ ਗੁਰਮੀਤ ਸਿੰਘ ਪੀ. ਪੀ. ਐਸ. ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਆਪਣਾ ਅਹੁਦਾ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਫਾਜ਼ਿਲਕਾ ਪੁਲਿਸ ਵਿਭਾਗ ਵਲੋਂ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨਿਭਾਈ ਜਾਵੇਗੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ