ਲਾਪਤਾ ਪੰਜਾਬੀਆਂ ਦੀ ਭਾਲ ਲਈ ਈਰਾਨੀ ਅਧਿਕਾਰੀਆਂ ਦੇ ਸੰਪਰਕ ’ਚ ਹਾਂ - ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 29 ਮਈ - ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਸਰਕਾਰ ਈਰਾਨ ਵਿਚ ਲਾਪਤਾ ਤਿੰਨ ਭਾਰਤੀ ਨਾਗਰਿਕਾਂ ਦਾ ਪਤਾ ਲਗਾਉਣ ਅਤੇ ਈਰਾਨੀ ਪੱਖ ਤੋਂ ਚੰਗਾ ਸਹਿਯੋਗ ਪ੍ਰਾਪਤ ਕਰਨ ਲਈ ਇਰਾਨੀ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਇਕ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਨ ਕਰਦਿਆਂ ਜੈਸਵਾਲ ਨੇ ਕਿਹਾ ਕਿ ਉਹ ਲਾਪਤਾ ਤਿੰਨ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਪਾਕਿਸਤਾਨ ਤੋਂ ਫਿਰੌਤੀ ਦੇ ਫੋਨ ਆ ਰਹੇ ਹਨ।