JALANDHAR WEATHER

ਚੰਡੀਗੜ੍ਹ ’ਚ ਪਏ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 30 ਮਈ (ਸੰਦੀਪ)- ਚੰਡੀਗੜ੍ਹ ਸਮੇਤ ਨਾਲ ਲੱਗਦੇ ਇਲਾਕੇ ਮੋਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰੇ ਤੇਜ਼ ਬਾਰਸ਼ ਹੋਈ, ਜਿਸ ਨਾਲ ਮੌਸਮ ਕਾਫ਼ੀ ਸੁਹਾਵਣਾ ਹੋ ਗਿਆ ਹੈ। ਅੱਜ ਦੇ ਮੀਂਹ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਵੀ ਕਈ ਥਾਈਂ ਮੀਂਹ ਪੈਣ ਦੀਆਂ ਖ਼ਬਰਾਂ ਹਨ। ਮੌਸਮ ਵਿਭਾਗ ਵਲੋਂ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਸੀ। ਨਾਲ ਹੀ ਮੌਸਮ ਵਿਭਾਗ ਨੇ ਕਿਹਾ ਸੀ ਕਿ ਸੂਬੇ ਵਿਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ, ਜਿਸ ਤੋਂ ਬਾਅਦ, ਮੀਂਹ ਦੇ ਨਾਲ, ਸੂਬੇ ਵਿਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ