ਪਟਾਕਾ ਫ਼ੈਕਟਰੀ ’ਚ ਹੋਏ ਧਮਾਕੇ ਤੋਂ ਹਾਂ ਦੁਖੀ, ਪੀੜਤਾਂ ਨਾਲ ਮੇਰੀ ਹਮਦਰਦੀ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 30 ਮਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਫਤੂਹੀਵਾਲਾ ਪਿੰਡ ਵਿਚ ਇਕ ਪਟਾਕਾ ਫੈਕਟਰੀ ਵਿਚ ਹੋਏ ਦਰਦਨਾਕ ਧਮਾਕੇ ਤੋਂ ਬਹੁਤ ਦੁੱਖ ਹੋਇਆ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਮੈਂ ਇਸ ਦੇ ਪੀੜਤਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਇਲਾਜ ਕਰਵਾ ਰਹੇ ਸਾਰੇ ਲੋਕਾਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਰਾਜ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਜਾਰੀ ਕਰਨ ਦੀ ਅਪੀਲ ਕਰਦਾ ਹਾਂ। ਇਸ ਤੋਂ ਇਲਾਵਾ, ਮੈਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਸ਼ੁਰੂ ਕਰਨ ਅਤੇ ਸਖ਼ਤ ਸੁਰੱਖਿਆ ਉਪਾਵਾਂ ਰਾਹੀਂ ਭਵਿੱਖ ਵਿਚ ਅਜਿਹੀਆਂ ਦੁਖਾਂਤ ਘਟਨਾਵਾਂ ਨੂੰ ਰੋਕਣ ਨੂੰ ਯਕੀਨੀ ਬਣਾਉਣ ਦੀ ਮੰਗ ਕਰਦਾ ਹਾਂ।