JALANDHAR WEATHER

ਪਿੰਡ ਅਲੌਦੀਪੁਰ ਵਿਚ ਕੂੜੇ ਦਾ ਡੰਪ ਬਣਾਉਣ ਲਈ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦਾ ਪਿੰਡ ਵਾਸੀਆਂ ਨੇ ਕੀਤਾ ਜ਼ੋਰਦਾਰ ਵਿਰੋਧ

 ਕਪੂਰਥਲਾ, 30 ਮਈ (ਅਮਰਜੀਤ ਕੋਮਲ) - ਪਿੰਡ ਅਲੌਦੀਪੁਰ ਵਿਚ ਨਗਰ ਨਿਗਮ ਵਲੋਂ ਕੂੜੇ ਦਾ ਡੰਪ ਬਣਾਉਣ ਲਈ ਅੱਜ ਮਾਲ ਵਿਭਾਗ ਵਲੋਂ ਲੋੜੀਂਦੀ ਜ਼ਮੀਨ ਲਈ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦਾ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਵਿਰੋਧ ਕੀਤੇ ਜਾਣ ਤੋਂ ਬਾਅਦ ਮਾਲ ਵਿਭਾਗ ਤੇ ਨਗਰ ਨਿਗਮ ਦੀ ਟੀਮ ਨੂੰ ਬੇਰੰਗ ਪਰਤਣਾ ਪਿਆ। ਰੋਹ ਵਿਚ ਆਏ ਲੋਕਾਂ ਨੇ ਨਗਰ ਨਿਗਮ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਪਿੰਡ ਦੀ ਪੰਚਾਇਤ ਦੀ ਜ਼ਮੀਨ ਵਿਚ ਉਹ ਕੂੜੇ ਦੇ ਡੰਪ ਬਣਾਉਣ ਦਾ ਜ਼ੋਰਦਾਰ ਵਿਰੋਧ ਕਰਨਗੇ । ਇਸ ਮੌਕੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਅਲੌਦੀਪੁਰ ਨੇ ਦੱਸਿਆ ਕਿ ਪੰਚਾਇਤ ਦੀ ਇਸ ਜ਼ਮੀਨ ਵਿਚ ਲੋਕ ਖੇਤੀ ਕਰਦੇ ਹਨ ਤੇ ਹੁਣ ਨਗਰ ਨਿਗਮ ਕਪੂਰਥਲਾ ਸ਼ਹਿਰ ਦੇ ਕੂੜੇ ਦੇ ਨਿਪਟਾਰੇ ਲਈ ਇੱਥੇ ਡੰਪ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਡੰਪ ਬਣ ਜਾਂਦਾ ਹੈ ਤਾਂ ਗੰਦਗੀ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਜਾਵੇਗਾ । ਇਸ ਲਈ ਉਹ ਕਿਸੇ ਵੀ ਸੂਰਤ ਵਿਚ ਪੰਚਾਇਤ ਤੇ ਪਿੰਡ ਵਾਸੀ ਡੰਪ ਬਣਾਉਣ ਦੀ ਆਗਿਆ ਨਹੀਂ ਦੇਣਗੇ । ਪਤਾ ਲੱਗਾ ਹੈ ਕਿ ਮਾਲ ਵਿਭਾਗ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਦੇ ਨਾਲ ਅੱਜ ਕਾਨੂੰਗੋ ਹਰਦੀਪ ਸਿੰਘ ਪੰਚਾਇਤ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਸਨ, ਪਰ ਲੋਕਾਂ ਦੇ ਜ਼ੋਰਦਾਰ ਵਿਰੋਧ ਕਾਰਨ ਉਹ ਵਾਪਸ ਪਰਤ ਗਏ । ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ 10 ਤੋਂ ਲੈ ਕੇ 15 ਏਕੜ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਕੂੜੇ ਦਾ ਡੰਪ ਬਣਾਉਣਾ ਚਾਹੁੰਦੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ