ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 30 ਮਈ (ਧੀਰਜ ਪਸ਼ੌਰੀਆ ) - ਅਸ਼ਵਨੀ ਸ਼ਰਮਾ ਸਾਬਕਾ ਸੂਬਾ ਪ੍ਰਧਾਨ ਭਾਜਪਾ ਪੰਜਾਬ ਸਮੇਤ ਹੋਰ ਭਾਜਪਾ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਦੇ ਸੰਗਰੂਰ ਸਥਿਤ ਨਿਵਾਸ ਸਥਾਨ 'ਤੇ ਜਾ ਕੇ ਵਿਛੜੇ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਢੀਂਡਸਾ ਦੇ ਦਿਹਾਂਤ ਨਾਲ ਪੰਜਾਬ ਵਿਚ ਇਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਗਵਾਈ ਕਰ ਰਹੇ ਸਨ । ਉਹ ਇਕ ਸੱਚੇ -ਸੁੱਚੇ ਆਗੂ ਸਨ।