JALANDHAR WEATHER

ਹਰਿਆਣਾ ਸਿਵਲ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 30 ਮਈ - ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਵਿਚ  ਕਸਾਬ ਨੂੰ ਦਿੱਤੀ ਗਈ ਫਾਂਸੀ ਨੂੰ ਗੈਰ ਕਾਨੂੰਨੀ ਦੱਸਿਆ ਗਿਆ। ਧਮਕੀ ਭਰਿਆ ਈਮੇਲ ਭੇਜਣ ਵਾਲਿਆਂ ਨੇ ਲਿਖਿਆ ਕਿ ਹੁਣ 1000 ਕਸਾਬ ਤੇ ਸਵੁੱਕੁ ਸ਼ੰਕਰ ਖੜੇ ਕੀਤੀ ਜਾਣਗੇ। ਸਮਾਜ ਵਿਰੋਧੀ ਅਨਸਰਾਂ ਨੇ ਈਮੇਲ ਰਾਹੀਂ ਹਰਿਆਣਾ ਮੁੱਖ ਮੰਤਰੀ ਦਫ਼ਤਰ ਅਤੇ ਸਿਵਲ ਸਕੱਤਰੇਤ ਨੂੰ ਬੰਬ ਦਾ ਡਰਾਵਾ ਦਿੰਦਿਆਂ ਦੁਪਹਿਰ ਤਿੰਨ ਵਜੇ ਤੱਕ ਖਾਲੀ ਕਰਨ ਦੀ ਦਿੱਤੀ ਧਮਕੀ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸੀਆਈਐਸਐਫ, ਪੁਲਿਸ ਤੇ ਸੀਆਈਡੀ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੂੰ ਖਾਲੀ ਕਰਵਾ ਕੇ ਚੱਪੇ ਚੱਪੇ ਦੀ ਤਲਾਸ਼ੀ ਲਈ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ