JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ , ਵੱਡਾ ਨੁਕਸਾਨ

ਸ੍ਰੀ ਮੁਕਤਸਰ ਸਾਹਿਬ ,30 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸ਼ਹਿਰ ਦੇ ਕੱਚਾ ਭਾਗਸਰ ਰੋਡ ’ਤੇ ਇਕ ਭੁਜੀਆ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗ ਜਾਣ ਕਾਰਨ ਫੈਕਟਰੀ ਮਾਲਕ ਦਾ ਵੱਡਾ ਆਰਥਿਕ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦਾ ਕਾਰਨ ਬਿਜ਼ਲੀ ਦਾ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਭੁਜੀਆ ਫੈਕਟਰੀ ਦੇ ਮਾਲਕ ਰਾਮ ਨਿਵਾਸ ਨੇ ਦੱਸਿਆ ਕਿ ਦੁਪਹਿਰ ਕਰੀਬ 1 ਵਜੇ ਉਨ੍ਹਾਂ ਦੀ ਕੱਚਾ ਭਾਗਸਰ ਰੋਡ ’ਤੇ ਸਥਿਤ ਭੁਜੀਆ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਇਹ ਅੱਗ ਬਿਜਲੀ ਸ਼ਾਟ ਸਰਕਟ ਨਾਲ ਲੱਗੀ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜੀ, ਜਿਨ੍ਹਾਂ ਵੱਡੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫੈਕਟਰੀ ਮਾਲਕ ਨੇ ਦੱਸਿਆ ਕਿ ਇਸ ਘਟਨਾ ਵਿਚ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ