ਕੱਲ੍ਹ ਹੋਵੇਗੀ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ 'ਚ ਮੌਕ ਡਰਿੱਲ - ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 30 ਮਈ (ਲਖਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਕੱਲ੍ਹ 31 ਮਈ ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਤੋਂ 7 ਵਜੇ ਤੱਕ ਮੌਕ ਡਰਿੱਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਇਕ ਸਾਵਧਾਨੀ ਵਾਲਾ ਅਭਿਆਸ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਅਤੇ ਛਾਉਣੀ ਖੇਤਰ ਵਿਚ ਜਿੱਥੇ ਸ਼ਾਮ 6 ਤੋਂ 6.30 ਵਜੇ ਤੱਕ ਸਾਇਰਨ ਵੱਜਣਗੇ, ਉੱਥੇ ਸ਼ਹਿਰ ਤੇ ਛਾਉਣੀ ਖੇਤਰ ਵਿਚ ਰਾਤ 9 ਤੋਂ 9.30 ਵਜੇ ਤੱਕ ਬਲੈਕ ਆਊਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸਵੈ ਇੱਛਾ ਨਾਲ ਆਪਣੀਆਂ ਲਾਈਟਾਂ ਨੂੰ ਬੰਦ ਰੱਖਣ ਅਤੇ ਸ਼ਾਂਤੀ ਬਣਾਈ ਰੱਖਣ।