ਪੰਜਾਬ ਸਰਕਾਰ ਪਟਾਕਾ ਫੈਕਟਰੀ ਦੇ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਦੇਵੇ ਮੁਆਵਜ਼ਾ : ਅੰਮ੍ਰਿਤਾ ਵੜਿੰਗ
ਮਲੋਟ, 30 ਮਈ (ਪਾਟਿਲ) - ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਸਿੰਘੇਵਾਲਾ ਪਟਾਕਾ ਫੈਕਟਰੀ ਦੇ ਪਰਿਵਾਰਾਂ ਨੂੰ ਮਿਲਣ ਲਈ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪੁੱਜੇ। ਨਗਰ ਕੌਂਸਲ ਮਲੋਟ ਦੇ ਪ੍ਰਧਾਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਸ਼੍ਰੀਮਤੀ ਵੜਿੰਗ ਨੇ ਇਸ ਮੌਕੇ ਪੰਜਾਬ ਸਰਕਾਰ ਤੋਂ ਮ੍ਰਿਤਕ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ । ਇਸ ਮੌਕੇ ਉਨ੍ਹਾਂ ਨੇ ਪਿੰਡ ਬਾਦਲ ਤੇ ਏਮਜ਼ ਵਿਚ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ ।
;
;
;
;
;
;
;
;
;