JALANDHAR WEATHER

ਜ਼ਿਲ੍ਹਾ ਗੁਰਦਾਸਪੁਰ ’ਚ ਕੱਲ੍ਹ ਰਾਤ 8 ਵਜੇ ਤੋਂ 8:30 ਵਜੇ ਤੱਕ ਹੋਵੇਗਾ ਬਲੈਕ ਆਊਟ

ਗੁਰਦਾਸਪੁਰ, 30 ਮਈ (ਅਸ਼ੋਕ ਸ਼ਰਮਾ)-ਭਾਰਤ ਅਤੇ ਪੰਜਾਬ ਸਰਕਾਰ ਵਲੋਂ 'ਆਪ੍ਰੇਸ਼ਨ ਸ਼ੀਲਡ' ਤਹਿਤ ਦਿੱਤੀਆਂ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਜ਼ਿਲ੍ਹੇ ਭਰ ’ਚ ਬਲੈਕ ਆਊਟ ਦੀ ਮੌਕ ਡਰਿੱਲ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੌਕ ਡਰਿੱਲ ਇਕ ਰੁਟੀਨ ਅਭਿਆਸ ਹੈ, ਜਿਸ ਦਾ ਉਦੇਸ਼ ਨਾਗਰਿਕ ਸੁਰੱਖਿਆ (ਸਿਵਲ ਡਿਫੈਂਸ) ਦੀਆਂ ਤਿਆਰੀਆਂ ਨੂੰ ਜਾਂਚਣਾ ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਨੂੰ ਕਾਮਯਾਬ ਕਰਨ ਲਈ ਐੱਸ.ਡੀ.ਐਮ. ਦੀਨਾਨਗਰ ਜਸਪਿੰਦਰ ਸਿੰਘ ਨੂੰ ਨੋਡਲ ਅਫ਼ਸਰ ਲਗਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ  ਗੁਰਦਾਸਪੁਰ ਵਿਖੇ ਸੰਕਟਕਾਲੀਨ ਸਥਿਤੀ ਸੰਬੰਧੀ ਅਭਿਆਸ ਕੀਤਾ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ