ਜਬਰ ਜ਼ੁਲਮ ਖ਼ਿਲਾਫ਼ ਸਿੱਖ ਕੌਮ ਹਮੇਸ਼ਾ ਲੜਦੀ ਰਹੇਗੀ - ਜਥੇਦਾਰ ਕੁਲਦੀਪ ਸਿੰਘ ਗੜਗੱਜ

ਅਬੋਹਰ ,30 ਮਈ (ਸੁਖਜੀਤ ਸਿੰਘ ਬਰਾੜ) - ਜਬਰ ਜ਼ੁਲਮ ਖ਼ਿਲਾਫ਼ ਸਿੱਖ ਕੌਮ ਹਮੇਸ਼ਾ ਲੜਦੀ ਰਹੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਨਾਨਕਸਰ ਟੌਭਾ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਿੱਖ ਕੌਮ ਆਜ਼ਾਦ ਕੌਮ ਹੈ । ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਜਬਰ ਜ਼ੁਲਮ ਵਿਰੁੱਧ ਲੜਨ ਦੀ ਤਾਕਤ ਬਖ਼ਸ਼ੀ ਹੈ । ਉਨ੍ਹਾਂ ਸਮੂਹ ਸਿੱਖ ਭਾਈਚਾਰੇ ਨੂੰ ਇੱਕ ਜੁੱਟ ਹੋ ਕੇ ਚੱਲਣ ਦੀ ਅਪੀਲ ਕੀਤੀ ਹੈ । ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਵੀ ਹਾਜ਼ਰ ਸਨ ।