ਜੀ.ਡੀ.ਪੀ. ਵਿਕਾਸ ਦਰ ਬਹੁਤ ਘੱਟ ਹੈ, ਸਰਕਾਰ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਕਾਂਗਰਸ

ਨਵੀਂ ਦਿੱਲੀ , 30 ਮਈ - ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਜੀ.ਡੀ.ਪੀ. ਵਿਕਾਸ ਦਰ ਵਿਚ ਗਿਰਾਵਟ ਬਾਰੇ ਕਿਹਾ ਕਿ ਵਿੱਤੀ ਸਾਲ 2024-25 ਵਿਚ 6.5 ਪ੍ਰਤੀਸ਼ਤ ਦੀ ਆਰਥਿਕ ਵਿਕਾਸ ਦਰ ਮੌਜੂਦਾ ਹਾਲਾਤ ਵਿਚ ਬਹੁਤ ਘੱਟ ਹੈ, ਪਰ ਭਾਜਪਾ ਦੀ ਮੋਦੀ ਸਰਕਾਰ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਵਿੱਤੀ ਸਾਲ 2024-25 ਦੀ ਜਨਵਰੀ-ਮਾਰਚ ਤਿਮਾਹੀ ਵਿਚ ਦੇਸ਼ ਦੀ ਆਰਥਿਕ ਵਿਕਾਸ ਦਰ ਘੱਟ ਕੇ 7.4 ਪ੍ਰਤੀਸ਼ਤ ਹੋ ਗਈ। ਇਸ ਦੇ ਨਾਲ ਪੂਰੇ ਵਿੱਤੀ ਸਾਲ ਦੌਰਾਨ ਜੀ.ਡੀ.ਪੀ. ਵਿਕਾਸ ਦਰ ਚਾਰ ਸਾਲਾਂ ਦੇ ਹੇਠਲੇ ਪੱਧਰ 6.5 ਪ੍ਰਤੀਸ਼ਤ 'ਤੇ ਆ ਗਈ ਹੈ।