JALANDHAR WEATHER

ਮੌਸਮ ਸੰਬੰਧੀ ਪੰਜਾਬ ’ਚ ਅੱਜ ਯੈਲੋ ਅਲਰਟ ਜਾਰੀ

ਚੰਡੀਗੜ੍ਹ, 31 ਮਈ- ਭਾਰਤੀ ਮੌਸਮ ਵਿਭਾਗ ਨੇ ਅੱਜ ਪੰਜਾਬ ਵਿਚ ਮੌਸਮ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 7 ਜ਼ਿਲ੍ਹਿਆਂ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੱਲ੍ਹ ਰਾਜ ਵਿਚ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ। ਜਦੋਂ ਕਿ ਰਾਜ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ, ਹੁਣ ਇਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਮਰਾਲਾ ਵਿਚ ਦਰਜ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ