ਰਾਜਧਾਨੀ ’ਚ ਘੱਟੋ-ਘੱਟ ਤਾਪਮਾਨ 34.8 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ, 31 ਮਈ- ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ, ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਵਿਚ ਘੱਟੋ-ਘੱਟ ਤਾਪਮਾਨ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ 5.6 ਡਿਗਰੀ ਘੱਟ ਹੈ। ਆਈ.ਐਮ.ਡੀ. ਨੇ ਸ਼ਨੀਵਾਰ ਅਤੇ ਐਤਵਾਰ ਨੂੰ ਬੱਦਲਵਾਈ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਵਿਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ ਸ਼ਨੀਵਾਰ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ਮਾੜੀ ਸ਼੍ਰੇਣੀ ਵਿਚ ਦਰਜ ਕੀਤੀ ਗਈ, ਜਿਸ ਦਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 204 ਸੀ।