ਜੂਨ 84 ਘੱਲੂਘਾਰਾ ਸਮਾਗਮ ਸਮੇਂ ਕਿਸੇ ਕਿਸਮ ਦੀ ਨਾਅਰੇਬਾਜ਼ੀ ਨਾ ਕੀਤੀ ਜਾਵੇ - ਮੁੱਖ ਸਕੱਤਰ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 31 ਮਈ (ਜਸਵੰਤ ਸਿੰਘ ਜੱਸ)- ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਘੱਲੂਘਾਰਾ ਸਮਾਗਮ ਲਈ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਚੀਫ਼ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕੀਤਾ। ਉਨ੍ਹਾਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਘੱਲੂਘਾਰਾ ਸਮਾਗਮ ਵਿਚ ਸ਼ਾਮਿਲ ਹੋਣ ਪਰ ਕਿਸੇ ਵੀ ਕਿਸਮ ਦੀ ਕੋਈ ਨਾਅਰੇਬਾਜ਼ੀ ਨਾ ਕੀਤੀ ਜਾਵੇ।