ਕਪੂਰਥਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੌਕ ਡਰਿੱਲ

ਕਪੂਰਥਲਾ, 31 ਮਈ (ਅਮਰਜੀਤ ਕੋਮਲ)-ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਤਹਿਤ ਪ੍ਰਬੰਧਕੀ ਕੰਪਲੈਕਸ ਵਿਖੇ ਕੰਮਕਾਜ ਵਾਲੇ ਦਿਨ ਡਰੋਨ ਹਮਲੇ ਕਾਰਨ ਅੱਗ ਲੱਗਣ ਤੋਂ ਬਾਅਦ ਵਾਲੀ ਸਥਿਤੀ ਤੇ ਬਚਾਅ ਕਾਰਜਾਂ ਬਾਰੇ ਅਭਿਆਸ ਕੀਤਾ ਗਿਆ। ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਕੀਤੀ ਗਈ ਇਸ ਮੌਕ ਡਰਿੱਲ ਵਿਚ ਸਿਵਲ ਪ੍ਰਸ਼ਾਸਨ, ਮਾਲ ਵਿਭਾਗ, ਫਾਇਰ ਬ੍ਰਿਗੇਡ, ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਨੇ ਭਾਗ ਲਿਆ। ਇਸ ਦੌਰਾਨ ਡਰੋਨ ਹਮਲੇ ਤੋਂ ਤੁਰੰਤ ਬਾਅਦ ਹੂਟਰ ਵਜਾ ਕੇ ਸਭ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ ਗਿਆ।