JALANDHAR WEATHER

ਗੁਰਦੁਆਰਾ ਨਹਿਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਅਟਾਰੀ ( ਅੰਮ੍ਰਿਤਸਰ ) , 1 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਕੌਮਾਂਤਰੀ ਅਟਾਰੀ ਹਾਈਵੇ ਤੋਂ ਪਿੰਡ ਬੱਚੀਵਿੰਡ ਨੂੰ ਜਾਂਦੀ ਸੜਕ 'ਤੇ ਸਥਿੱਤ ਗੁਰਦੁਆਰਾ ਨਹਿਰ ਸਾਹਿਬ ਅਟੱਲਗੜ੍ਹ ਵਿਖੇ ਪੰਜਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਬੀਰ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਵਾਈ। ਇਸ ਮੌਕੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਅਤੁੱਟ ਲੰਗਰ ਵਰਤਾਏ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ