ਸਾਬਕਾ ਕੌਂਸਲਰ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਮਾਰੀ ਗੋਲੀ

ਮੋਗਾ , 1 ਜੂਨ - ਮੋਗਾ ਦੇ ਪਾਸ਼ ਇਲਾਕੇ ਨਿਊ ਟਾਊਨ ਦੀ ਲੇਨ ਨੰਬਰ 8 ਵਿਚ ਰਹਿਣ ਵਾਲੇ ਸਾਬਕਾ ਕੌਂਸਲਰ ਪਰਸ਼ੋਤਮ ਪੁਰੀ ਵਲੋਂ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਸਾਬਕਾ ਕੌਂਸਲਰ ਪਰਸ਼ੋਤਮ ਪੁਰੀ ਦਾ ਪੁੱਤਰ ਜੱਜ ਦੱਸਿਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਐਸ.ਐਚ.ਓ। ਵਰੁਣ ਮੱਟੂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਾਬਕਾ ਕੌਂਸਲਰ ਪਰਸ਼ੋਤਮ ਪੁਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਪੁਲਿਸ ਮੌਕੇ 'ਤੇ ਪਹੁੰਚੀ, ਲਾਇਸੈਂਸੀ ਬੰਦੂਕ ਨੂੰ ਜ਼ਬਤ ਕਰ ਲਿਆ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।