JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਵਿਦੇਸ਼ੀ ਹਥਿਆਰਾਂ ਸਮੇਤ 3 ਕਾਬੂ

ਚੋਗਾਵਾਂ/ ਅੰਮ੍ਰਿਤਸਰ ,1 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਕੇ 8 ਵਿਦੇਸ਼ੀ ਆਧੁਨਿਕ ਪਿਸਤੌਲ, 10 ਜ਼ਿੰਦਾ ਕਾਰਤੂਸ, ਇਕ ਮੋਟਰਸਾਈਕਲ ਤੇ 3 ਮੋਬਾਈਲ ਫ਼ੋਨਾਂ ਸਮੇਤ 3 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਬਰਾੜ ਤੇ ਕੋਹਾਲਾ ਪਿੰਡ ਵਿਚਕਾਰ ਲਿੰਕ ਰੋਡ 'ਤੇ ਕੀਤੇ ਗਏ ਨਾਕੇਬੰਦੀ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਫ਼ਤਹਿਬੀਰ ਸਿੰਘ, ਜਗਰੂਪ ਸਿੰਘ ਅਤੇ ਰਣਜੀਤ ਸਿੰਘ ਵਾਸੀ ਵਣੀਏਕੇ ਨੂੰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਪਾਕਿਸਤਾਨੀ ਅਧਾਰਿਤ ਹਥਿਆਰ ਤਸਕਰਾਂ ਨਾਲ ਸਰਗਰਮ ਸੰਪਰਕ ਵਿਚ ਸਨ, ਜੋ ਭਾਰਤੀ ਖੇਤਰ ਵਿਚ ਹਥਿਆਰਾਂ ਦੀ ਤਸਕਰੀ ਕਰਨ ਦੀ ਸਾਜਿਸ਼ ਰਚ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ