JALANDHAR WEATHER

ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਆਏ ਪਰਿਵਾਰ ਨੇ ਹਸਪਤਾਲ 'ਤੇ ਖੱਜਲ-ਖੁਆਰੀ ਦੇ ਲਾਏ ਆਰੋਪ

ਫਾਜ਼ਿਲਕਾ, 2 ਜੂਨ (ਬਲਜੀਤ ਸਿੰਘ)-ਬੀਤੇ ਦਿਨੀਂ ਫਾਜ਼ਿਲਕਾ ਦੇ ਪਿੰਡ ਅਰਨੀ ਵਾਲਾ ਵਿਚ ਇਕ ਸ਼ਖਸ ਜਿਸ ਦੀ ਪਛਾਣ ਬਿੱਟੂ ਸਿੰਘ ਵਜੋਂ ਹੋਈ ਹੈ, ਦੀ ਮੌਤ ਦੀ ਖਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪਰਿਵਾਰ ਵਲੋਂ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਦੀ ਮੌਤ ਉਸਦੀ ਪਤਨੀ ਅਤੇ ਉਸਦੀ ਬੇਟੀ ਵਲੋਂ ਗਲਾ ਘੁੱਟ ਕੇ ਕੀਤੀ ਗਈ ਹੈ। ਇਸ ਤੋਂ ਬਾਅਦ ਪਰਿਵਾਰ ਵਲੋਂ ਅਰਨੀਵਾਲਾ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਪਰਿਵਾਰਕ ਮੈਂਬਰ ਨੂੰ ਉਸ ਦੀ ਪਤਨੀ ਅਤੇ ਧੀ ਵਲੋਂ ਗਲਾ ਘੁੱਟ ਕੇ ਮਾਰਿਆ ਗਿਆ ਹੈ, ਜਿਸ ਦੀ ਜਾਂਚ ਕਰਨ ਲਈ ਪੁਲਿਸ ਵਲੋਂ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦਾ ਗਿਆ ਸੀ। ਪਰਿਵਾਰਕ ਮੈਂਬਰ ਜਗਦੀਸ਼ ਸਿੰਘ ਨੇ ਦੱਸਿਆ ਕਿ ਅੱਜ ਦੂਸਰੇ ਦਿਨ ਵੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਪਾਇਆ, ਜਿਸ ਦੇ ਰੋਸ ਵਿਚ ਉਨ੍ਹਾਂ ਵਲੋਂ ਸਰਕਾਰੀ ਹਸਪਤਾਲ ਦਾ ਗੇਟ ਬੰਦ ਕਰਕੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਉਧਰ ਜਦੋਂ ਇਸ ਬਾਰੇ ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀ ਬੂਟਾ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਕੱਲ੍ਹ ਦੇ ਖੱਜਲ ਹੋ ਰਹੇ ਹਨ ਕਿਉਂਕਿ ਜਿਸ ਡਾਕਟਰ ਦੀ ਪੋਸਟਮਾਰਟਮ ਕਰਨ ਲਈ ਡਿਊਟੀ ਲੱਗਦੀ ਹੈ, ਉਹ ਡਾਕਟਰ ਪੋਸਟਮਾਰਟਮ ਕਰਨ ਤੋਂ ਜਵਾਬ ਦੇ ਦਿੰਦਾ ਹੈ, ਜਿਸ ਸਬੰਧੀ ਉਨ੍ਹਾਂ ਵਲੋਂ ਸਰਕਾਰੀ ਹਸਪਤਾਲ ਦੇ ਐਸ. ਐਮ. ਓ. ਨੂੰ ਵੀ ਸ਼ਿਕਾਇਤ ਕੀਤੀ ਗਈ ਹੈ ਕਿ ਇਨ੍ਹਾਂ ਡਾਕਟਰਾਂ ਦੀ ਇਥੋਂ ਬਦਲੀ ਕੀਤੀ ਜਾਵੇ ਜੋ ਲੋਕਾਂ ਨੂੰ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਖੱਜਲ-ਖੁਆਰ ਕਰ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ