JALANDHAR WEATHER

ਫ਼ਾਜ਼ਿਲਕਾ 'ਚ ਪੁਲਿਸ ਏ. ਐਸ. ਆਈ. 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਕਾਬੂ

ਫਾਜ਼ਿਲਕਾ, 3 ਜੂਨ (ਬਲਜੀਤ ਸਿੰਘ)-ਬੀਤੇ ਦਿਨੀਂ ਫ਼ਾਜ਼ਿਲਕਾ ਦੇ ਪਿੰਡ ਝੰਗੜ ਭੈਣੀ ਵਿਚ ਪਿੰਡ ਦੇ ਕੁਝ ਲੋਕਾਂ ਵਲੋਂ ਪੰਜਾਬ ਪੁਲਿਸ ਦੇ ਏ. ਐਸ. ਆਈ. ਉੱਪਰ ਹਮਲਾ ਕਰਨ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਉਤੇ ਕਾਰਵਾਈ ਕਰਦੇ ਹੋਏ ਫ਼ਾਜ਼ਿਲਕਾ ਸਦਰ ਥਾਣਾ ਪੁਲਿਸ ਵਲੋਂ ਬੀਤੀ ਰਾਤ ਨੂੰ ਹੀ ਕਰੀਬ ਅੱਠ ਦੋਸ਼ੀਆਂ ਉੱਪਰ ਮੁਕੱਦਮਾ ਦਰਜ ਕਰ ਦਿੱਤਾ ਗਿਆ ਸੀ, ਜਿਸ ਤਹਿਤ ਪੰਜਾਬ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਫਤਾਰ ਕਰ ਲਿਆ ਗਿਆ। ਜਾਣਕਾਰੀ ਦਿੰਦਿਆਂ ਸਦਰ ਥਾਣਾ ਦੇ ਐਸ. ਐਚ. ਓ. ਹਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਗੁਰਨਾਮ ਸਿੰਘ, ਬਲਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਗੋਬਿੰਦ ਵਾਸੀ ਝੰਗੜ ਭੈਣੀ ਵਜੋਂ ਹੋਈ ਹੈ। ਉਨ੍ਹਾਂ ਵਲੋਂ ਇਨ੍ਹਾਂ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ