JALANDHAR WEATHER

ਅਣਖ ਖਾਤਰ ਧੀ ਤੇ ਪ੍ਰੇਮੀ ਦਾ ਕਤਲ

ਚੋਗਾਵਾਂ/ਅਜਨਾਲਾ, 3 ਜੂਨ (ਗੁਰਵਿੰਦਰ ਸਿੰਘ ਕਲਸੀ/ ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਵਿਖੇ ਅਣਖ ਖਾਤਰ ਧੀ ਅਤੇ ਉਸਦੇ ਪ੍ਰੇਮੀ ਨੂੰ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿਤਾ ਵਲੋਂ ਦੋਵਾਂ ਨੂੰ ਵਿਆਹ ਦਾ ਭਰੋਸਾ ਦੇ ਕੇ ਕਿਸੇ ਥਾਂ ਬੁਲਾਇਆ ਗਿਆ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਦੋਵਾਂ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਮੌਕੇ ਉਤੇ ਪਹੁੰਚੇ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਜਨਾਲਾ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਕਤ ਦੋਸ਼ੀ ਕਤਲ ਕਰਨ ਤੋਂ ਬਾਅਦ ਖੁਦ ਥਾਣੇ ਆ ਕੇ ਪੇਸ਼ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ