JALANDHAR WEATHER

ਪੈਸਿਆਂ ਦੇ ਲੈਣ-ਦੇਣ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ

ਚੋਗਾਵਾਂ/ਅੰਮ੍ਰਿਤਸਰ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਜੱਜੇ ਵਿਖੇ ਇਕ ਕਿਸਾਨ ਵਲੋਂ ਆੜ੍ਹਤੀ ਤੇ ਹੋਰਨਾਂ ਲੋਕਾਂ ਤੋਂ ਦੁਖੀ ਹੋ ਕੇ ਜ਼ਹਿਰਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਦੇਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਬਸੰਤ ਸਿੰਘ ਦੇ ਪੁੱਤਰ ਅਕਾਸ਼ਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੂੰ ਆੜ੍ਹਤੀ ਤੇ ਪਿੰਡ ਮਾਨਾਵਾਲਾ ਤੇ ਕੰਗਾਂ ਦੇ ਕੁਝ ਲੋਕ ਪੈਸਿਆਂ ਦੇ ਲੈਣ-ਦੇਣ ਤੋਂ ਤੰਗ ਪਰੇਸ਼ਾਨ ਕਰਦੇ ਸਨ। ਅੱਜ ਉਨ੍ਹਾਂ ਦੇ ਪਿਤਾ ਨੇ ਉਕਤ ਲੋਕਾਂ ਤੋਂ ਦੁਖੀ ਹੋ ਕੇ ਸਲਫਾਸ ਦੀਆਂ ਗੋਲੀਆਂ ਖਾ ਕੇ ਆਤਮ-ਹੱਤਿਆ ਕਰ ਲਈ। ਇਸ ਸਬੰਧੀ ਥਾਣਾ ਲੋਪੋਕੇ ਦੀ ਪੁਲਿਸ ਨੇ ਪਰਿਵਾਰ ਦੇ ਬਿਆਨ ਕਲਮਬੰਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ