JALANDHAR WEATHER

ਨਿਗਮ ਦੀ ਟੀਮ ’ਤੇ ਹਮਲਾ ਕਰਨ ਵਾਲੇ ਨਿਹੰਗਾਂ ਨੂੰ ਬਾਅਦ ਦੁਪਹਿਰ ਕੀਤਾ ਜਾਵੇਗਾ ਅਦਾਲਤ ’ਚ ਪੇਸ਼

ਚੰਡੀਗੜ੍ਹ, 5 ਜੂਨ (ਕਪਿਲ ਵਧਵਾ)- ਸੈਕਟਰ 11 ਦੀ ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਨਿਹੰਗ ਸਿੰਘਾਂ ਨੂੰ ਅੱਜ ਚੰਡੀਗੜ੍ਹ ਅਦਾਲਤ ਵਿਖੇ ਕਰੀਬ 1:30 ਵਜੇ ਬਾਅਦ ਦੁਪਹਿਰ ਨੂੰ ਪੇਸ਼ ਕੀਤਾ ਜਾਵੇਗਾ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਨਗਰ ਨਿਗਮ ਇੰਨਫੋਰਸਮੈਂਟ ਦੀ ਸਬ ਇੰਸਪੈਕਟਰ ਮਨੀਸ਼ਾ ਗਿੱਲ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਸੈਕਟਰ-15 ਦੀ ਪਟੇਲ ਮਾਰਕੀਟ ਵਿਚ 4 ਮਈ ਨੂੰ ਜਦੋਂ ਨਜ਼ਾਇਜ਼ ਸਟਾਲਾਂ ਦਾ ਕਬਜ਼ਾ ਹਟਾਉਣ ਲਈ ਗਏ ਸਨ ਤਾਂ ਉਥੇ ਮੌਜੂਦ ਨਿਹੰਗ ਸਿੰਘਾਂ ਨੂੰ ਸ਼ਰਦਾਈ ਦੀ ਸਟਾਲ ਹਟਾਉਣ ਲਈ ਕਿਹਾ ਗਿਆ ਤਾਂ ਆਪਸੀ ਬਹਿਸ ਦੌਰਾਨ ਇਕ ਨਿਹੰਗ ਨੇ ਬਰਛੇ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਬਾਕੀ ਨਿਹੰਗਾਂ ਨੇ ਵੀ ਉਸ ਦਾ ਸਾਥ ਦਿੱਤਾ। ਇਸ ਦੌਰਾਨ ਆਪਣੀ ਜਾਨ ਬਚਾਉਣ ਲਈ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ ’ਤੋਂ ਭੱਜਣਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਅਤੇ ਪੁਲਿਸ ਨੇ ਬੀ. ਐਨ. ਐਸ. ਦੀ ਧਾਰਾ 115 (2), 121 (1), 132, 351 (2) ਅਤੇ 3 (5) ਤਹਿਤ ਮਾਮਲਾ ਦਰਜ ਕਰਕੇ ਉਕਤ ਨਿਹੰਗ ਸਿੰਘਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ