JALANDHAR WEATHER

ਕਾਰ ਸੜਕ ਕਿਨਾਰੇ ਖੜ੍ਹੇ ਟਰੱਕ 'ਚ ਵੱਜੀ, 1 ਦੀ ਮੌਤ

ਜੌੜਾ ਛੱਤਰਾਂ, 7 ਜੂਨ (ਪਰਮਜੀਤ ਸਿੰਘ ਘੁੰਮਣ)-ਅੱਜ ਸਵੇਰੇ ਗੁਰਦਾਸਪੁਰ ਤੋਂ ਕਲਾਨੌਰ ਵੱਲ ਜਾਂਦੇ ਰੋਡ ’ਤੇ ਪੈਂਦੇ ਪਿੰਡ ਮੰਗਲ ਹੁਸੈਨ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਨੌਜਵਾਨ ਇਕ ਕਾਰ ਵਿਚ ਤੇਜ਼ ਰਫ਼ਤਾਰ ਨਾਲ ਆ ਰਹੇ ਸਨ ਕਿ ਜਦੋਂ ਉਹ ਪਿੰਡ ਮੰਗਲ ਹੁਸੈਨ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਰੋਡ ’ਤੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਜਾ ਨੌਜਵਾਨ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਗੁਰਦਾਸਪੁਰ ਭਰਤੀ ਕਰਵਾਇਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ