JALANDHAR WEATHER

ਮੌਸਮ ਵਿਭਾਗ ਵਲੋਂ ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ ਜਾਰੀ

ਨਵੀਂ ਦਿੱਲੀ, 9 ਜੂਨ- ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਤਿੰਨ ਦਿਨਾਂ ਲਈ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਦਿਨ ਵੇਲੇ ਹੀ ਨਹੀਂ, ਰਾਤ ​​ਨੂੰ ਵੀ ਗਰਮੀ ਪਰੇਸ਼ਾਨ ਕਰੇਗੀ ਤੇ ਸੂਬੇ ਵਿਚ ਤਾਪਮਾਨ ਆਮ ਨਾਲੋਂ ਬਹੁਤ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 12 ਜੂਨ ਤੋਂ ਸੂਬੇ ਵਿਚ ਸਥਿਤੀ ਆਮ ਦੱਸੀ ਜਾ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਵਿਚ ਵੀ 1.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਅੱਜ ਪੰਜਾਬ ਵਿਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਸਕਦਾ ਹੈ। ਅੱਜ 9 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਮੁਕਤਸਰ ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਮੋਗਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ