ਦਿੱਲੀ ਅੱਗ ਕਾਂਡ: ਪਿਤਾ ਸਮੇਤ ਤਿੰਨ ਬੱਚਿਆਂ ਦੀ ਮੌਤ

ਨਵੀਂ ਦਿੱਲੀ, 10 ਜੂਨ- ਰਾਜਧਾਨੀ ਦੇ ਦਵਾਰਕਾ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਚਣ ਲਈ ਇਕ ਵਿਅਕਤੀ ਵਲੋਂ ਆਪਣੇ ਦੋ ਬੱਚਿਆਂ ਸਮੇਤ ਬਾਲਕਨੀ ਤੋਂ ਛਲਾਂਗ ਮਾਰ ਦਿੱਤੀ ਗਈ, ਜਿਸ ਵਿਚ ਤਿੰਨਾਂ ਦੀ ਮੌਤ ਹੋ ਗਈ ਹੈ।