JALANDHAR WEATHER

ਝੁੱਗੀਆਂ ਝੌਂਪੜੀਆਂ ਵਾਲਿਆਂ ਨੂੰ ਮਿਲਣ ਪੁੱਜੀ ਆਤਿਸ਼ੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ

ਨਵੀਂ ਦਿੱਲੀ, 10 ਜੂਨ- ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਅੱਜ ਡੀ.ਡੀ.ਏ. ਦੀ ਬੁਲਡੋਜ਼ਰ ਕਾਰਵਾਈ ਤੋਂ ਪਹਿਲਾਂ ਕਾਲਕਾਜੀ ਦੇ ਬੇਜ਼ਮੀਨੇ ਕੈਂਪ ਵਿਚ ਝੁੱਗੀ-ਝੌਂਪੜੀਆਂ ਵਾਲਿਆਂ ਨੂੰ ਮਿਲਣ ਪਹੁੰਚੀ। ਉਨ੍ਹਾਂ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਆਤਿਸ਼ੀ ਨੇ ਸਥਾਨਕ ਲੋਕਾਂ ਨਾਲ ਨਾਅਰੇਬਾਜ਼ੀ ਕੀਤੀ ਅਤੇ ਡੀ.ਡੀ.ਏ. ਦੀ ਕਾਰਵਾਈ ਦਾ ਵਿਰੋਧ ਕੀਤਾ। ਆਤਿਸ਼ੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਕ ਵੀ ਝੁੱਗੀ-ਝੌਂਪੜੀ ਨਹੀਂ ਢਾਈ ਜਾਵੇਗੀ ਅਤੇ ਅੱਜ ਦੇਖੋ ਵੱਡੀ ਪੁਲਿਸ ਫੋਰਸ ਤਾਇਨਾਤ ਹੈ। ਕੱਲ੍ਹ ਇੱਥੇ ਬੁਲਡੋਜ਼ਰ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਝੁੱਗੀ-ਝੌਂਪੜੀਆਂ ਵਾਲਿਆਂ ਨਾਲ ਝੂਠੇ ਵਾਅਦੇ ਕਰਦੀ ਹੈ। ਉਨ੍ਹਾਂ ਦਾ ਇਰਾਦਾ ਝੁੱਗੀਆਂ-ਝੌਂਪੜੀਆਂ ਨੂੰ ਢਾਹ ਦੇਣਾ ਹੈ। ਭਾਜਪਾ ਝੁੱਗੀ-ਝੌਂਪੜੀਆਂ ਵਾਲਿਆਂ ਨੂੰ ਸੜਕ ’ਤੇ ਲਿਆਉਣਾ ਚਾਹੁੰਦੀ ਹੈ। ਇਸ ਤੋਂ ਬਾਅਦ, ਪੁਲਿਸ ਨੇ ਆਤਿਸ਼ੀ ਨੂੰ ਹਿਰਾਸਤ ਵਿਚ ਲੈ ਲਿਆ ਤੇ ਪੁਲਿਸ ਵੈਨ ਵਿਚ ਲੈ ਗਈ। ਇਸ ਮੌਕੇ ਬੋਲਦੇ ਹੋਏ ਆਤਿਸ਼ੀ ਨੇ ਕਿਹਾ ਕਿ ਮੈਂ ਅੱਜ ਇਨ੍ਹਾਂ ਲੋਕਾਂ ਦੀ ਆਵਾਜ਼ ਚੁੱਕ ਰਹੀ ਹਾਂ ਤਾਂ ਮੈਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਤੇ ਰੇਖਾ ਗੁਪਤਾ ਨੂੰ ਝੁੱਗੀ ਵਾਲਿਆਂ ਦੀ ਹਾਅ ਲੱਗੇਗੀ ਤੇ ਭਾਜਪਾ ਕਦੇ ਵਾਪਸ ਸਤਾ ਵਿਚ ਨਹੀਂ ਆਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ