ਕੇਰਲ ਹਾਈ ਕੋਰਟ ਨੇ ਪਿ੍ਅੰਕਾ ਗਾਂਧੀ ਵਾਡਰਾ ਤੋਂ ਮੰਗਿਆ ਜਵਾਬ

ਤਿਰੂਵੰਨਤਪੁਰਮ, 11 ਜੂਨ- ਕੇਰਲ ਹਾਈ ਕੋਰਟ ਨੇ ਏ.ਆਈ.ਸੀ.ਸੀ. ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਤੋਂ ਪਿਛਲੇ ਸਾਲ ਹੋਈ ਉਪ ਚੋਣ ਵਿਚ ਵਾਇਨਾਡ ਲੋਕ ਸਭਾ ਸੀਟ ਤੋਂ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਜਵਾਬ ਮੰਗਿਆ ਹੈ। ਜਸਟਿਸ ਕੇ ਬਾਬੂ ਨੇ ਵਾਡਰਾ ਨੂੰ ਉਨ੍ਹਾਂ ਦੀ ਵਿਰੋਧੀ ਭਾਜਪਾ ਉਮੀਦਵਾਰ ਨਵਿਆ ਹਰੀਦਾਸ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ, ਜਿਸ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਨੇਤਾ ਨੇ ਨਾਮਜ਼ਦਗੀ ਪੱਤਰਾਂ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਜਾਇਦਾਦਾਂ ਦਾ ਸਹੀ ਢੰਗ ਨਾਲ ਖੁਲਾਸਾ ਨਹੀਂ ਕੀਤਾ ਸੀ ਅਤੇ ਝੂਠੀ ਜਾਣਕਾਰੀ ਪ੍ਰਦਾਨ ਕੀਤੀ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਵਿਰੁੱਧ ਹੈ। ਹਰੀਦਾਸ, ਜੋ ਉਪ ਚੋਣ ਵਿਚ ਵਾਡਰਾ ਤੋਂ ਪੰਜ ਲੱਖ ਤੋਂ ਵੱਧ ਵੋਟਾਂ ਨਾਲ ਹਾਰ ਗਿਆ ਸੀ, ਨੇ ਪੁਸ਼ਟੀ ਕੀਤੀ ਕਿ ਅਦਾਲਤ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਕਾਂਗਰਸ ਨੇਤਾ ਨੂੰ ਇਸ ਮਾਮਲੇ ਵਿਚ ਜਵਾਬ ਦੇਣ ਲਈ ਇਕ ਨੋਟਿਸ ਜਾਰੀ ਕੀਤਾ ਗਿਆ ਹੈ।