JALANDHAR WEATHER

ਅਹਿਮਦਾਬਾਦ ਏਅਰਪੋਰਟ ’ਤੇ ਏਅਰ ਇੰਡੀਆ ਦਾ ਜਹਾਜ਼ ਹੋਇਆ ਕ੍ਰੈਸ਼

ਅਹਿਮਦਾਬਾਦ, 12 ਜੂਨ- ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਅਸਮਾਨ ਵਿਚ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਏਅਰਪੋਰਟ ’ਤੇ ਜਹਾਜ਼ ਦੇ ਟੇਕਆਫ਼ ਦੌਰਾਨ ਵਾਪਰਿਆ। ਜਹਾਜ਼ ਵਿਚ 100 ਤੋਂ ਵੱਧ ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਮੌਕੇ ’ਤੇ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ