JALANDHAR WEATHER

ਗੁਜਰਾਤ ਜਹਾਜ਼ ਹਾਦਸਾ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਸਨ ਸਵਾਰ- ਸੂਤਰ

ਅਹਿਮਦਾਬਾਦ, 12 ਜੂਨ- ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ’ਤੇ ਪਹੁੰਚੀ ਰਾਹਤ ਅਤੇ ਬਚਾਅ ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾਗ੍ਰਸਤ ਜਹਾਜ਼ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸਵਾਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ