JALANDHAR WEATHER

ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਬੈਂਕਾਕ, 13 ਜੂਨ- ਥਾਈਲੈਂਡ ਵਿਚ ਏਅਰ ਇੰਡੀਆ ਦੇ ਇਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਡਾਣ ਦੀ ਐਮਰਜੈਂਸੀ ਲੈਂਡਿੰਗ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਕੀਤੀ ਗਈ। ਰਿਪੋਰਟਾਂ ਅਨੁਸਾਰ, ਫਲਾਈਟ ਨੰਬਰ 19-379 ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਆ ਰਹੀ ਸੀ। ਜਹਾਜ਼ ਵਿਚ 156 ਯਾਤਰੀ ਸਵਾਰ ਸਨ। ਯਾਤਰੀਆਂ ਨੂੰ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਥਾਈਲੈਂਡ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੁਕੇਟ ਤੋਂ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਆ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਮਿਲੀ। ਜਾਣਕਾਰੀ ਅਨੁਸਾਰ ਜਹਾਜ਼ ਨੇ ਸਵੇਰੇ 9:30 ਵਜੇ ਫੁਕੇਟ ਹਵਾਈ ਅੱਡੇ ਤੋਂ ਭਾਰਤ ਦੀ ਰਾਜਧਾਨੀ ਦਿੱਲੀ ਲਈ ਉਡਾਣ ਭਰੀ। ਇਸ ਨੂੰ ਦੁਪਹਿਰ 12:40 ਵਜੇ ਦਿੱਲੀ ਵਿਚ ਉਤਰਨਾ ਸੀ ਪਰ ਅੰਡੇਮਾਨ ਸਾਗਰ ਦੇ ਆਲੇ-ਦੁਆਲੇ ਚੱਕਰ ਲਗਾਉਣ ਤੋਂ ਬਾਅਦ, ਜਹਾਜ਼ ਸਵੇਰੇ 11:40 ਵਜੇ ਫੁਕੇਟ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵਾਪਸ ਉਤਰਿਆ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ, ਅਧਿਕਾਰੀਆਂ ਨੇ ਪੂਰੇ ਜਹਾਜ਼ ਨੂੰ ਖਾਲੀ ਕਰਵਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ