ਪ੍ਰਧਾਨ ਮੰਤਰੀ ਨੇ ਕੀਤੀ ਵਿਜੇ ਰੁਪਾਨੀ ਦੇ ਪਰਿਵਾਰ ਨਾਲ ਮੁਲਾਕਾਤ

ਅਹਿਮਦਾਬਾਦ, 13 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਮੁੱਖ ਮੰਤਰੀ ਦੀ ਕੱਲ੍ਹ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਵਿਚ ਮੌਤ ਹੋ ਗਈ ਸੀ।