ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਕੱਸਿਆ ਤੰਜ

ਅਬੋਹਰ, 13 ਜੂਨ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਨਿਸ਼ਾਨਾ ਵਿੰਨ੍ਹਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਨੂੰ ਦਿੱਲੀ ਵਾਲੇ ਲੁੱਟ ਕੇ ਖਾਈ ਜਾ ਰਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸਥਾਨਕ ਸ਼ਹਿਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।