ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਕੰਮ ਅਗਸਤ ਤੱਕ ਮੁਕੰਮਲ ਕਰ ਲਿਆ ਜਾਵੇਗਾ - ਮੰਤਰੀ ਤਰੁਨਪ੍ਰੀਤ ਸੌਂਦ

ਨਾਭਾ, 13 ਜੂਨ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਰਿਆਸਤੀ ਸ਼ਹਿਰ ਨਾਭਾ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਵਾਲਾ ਦੇ ਗ੍ਰਹਿ ਵਿਖੇ ਰੱਖੇ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਤਕਨੀਕੀ ਕਾਰਨਾਂ ਕਰਕੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਦੇਰੀ ਹੋਈ ਹੈ।