ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਐਫਆਈਆਰ ਦਰਜ

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ) - ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਹਿਰੋਂ ਵਲੋਂ ਆਪਣੀ ਵੀਡੀਓ ਵਿਚ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਨੇ ਭਾਈ ਮਹਿਰੋਂ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੈ। ਅੰਮ੍ਰਿਤਸਰ ਪੁਲਿਸ ਵੱਖ ਵੱਖ ਧਾਰਾਵਾਂ ਤਹਿਤ ਦਰਜ ਕਰਨ ਤੋਂ ਬਾਅਦ ਭਾਈ ਮਹਿਰੋਂ ਦੀ ਭਾਲ ਕਰ ਰਹੀ ਹੈ।