ਸਰਬਜੋਤ ਸਿੰਘ ਸਾਬੀ ਕਾਂਗਰਸ ਵਿਚ ਸ਼ਾਮਿਲ

ਚੰਡੀਗੜ੍ਹ, 16 ਜੂਨ- ਲੁਧਿਆਣਾ ਜ਼ਿਮਨੀ ਚੋਣ ਵਿਚਾਲ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ। ਉਹ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਭਵਨ ਵਿਖੇ ਰਜਿੰਦਰ ਦੀਪਾ ਸਮੇਤ ਕਈ ਹੋਰ ਆਗੂ ਵੀ ਕਾਂਗਰਸ ਵਿਚ ਸ਼ਾਮਿਲ ਹੋਏ ਹਨ।