ਅਮਰੀਕੀ ਏਜੰਸੀ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੀ ਸਮਾਨਾਂਤਰ ਜਾਂਚ ਸ਼ੁਰੂ ਕੀਤੀ, ਵਿਦੇਸ਼ੀ ਮਾਹਿਰਾਂ ਨੇ ਹਾਦਸੇ ਵਾਲੀ ਥਾਂ ਦਾ ਕੀਤਾ ਦੌਰਾ

ਨਵੀਂ ਦਿੱਲੀ, 16 ਜੂਨ - ਯੂ.ਐਸ. ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨ.ਟੀ.ਐਸ.ਬੀ.) ਨੇ ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੀ ਸਮਾਨਾਂਤਰ ਜਾਂਚ ਸ਼ੁਰੂ ਕੀਤੀ ਹੈ। ਐਨ.ਟੀ.ਐਸ.ਬੀ. ਜਾਂਚ ਦੇ ਹਿੱਸੇ ਵਜੋਂ ਕਈ ਅੰਤਰਰਾਸ਼ਟਰੀ ਮਾਹਿਰਾਂ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਹੈ । ਭਾਰਤ ਦੇ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏ.ਏ.ਆਈ.ਬੀ.) ਨੇ ਪਿਛਲੇ ਹਫ਼ਤੇ ਭਿਆਨਕ ਹਾਦਸੇ ਦੇ ਕਾਰਨਾਂ ਦੀ ਤਹਿ ਤੱਕ ਜਾਣ ਲਈ ਵਿਸਥਾਰ ਨਾਲ ਜਾਂਚ ਸ਼ੁਰੂ ਕੀਤੀ। ਲੰਡਨ ਜਾਣ ਵਾਲਾ ਏਅਰ ਇੰਡੀਆ ਬੋਇੰਗ 787-8 (ਏ.ਆਈ. 171) ਜਹਾਜ਼ ਇਕ ਮੈਡੀਕਲ ਕਾਲਜ ਦੀ ਇਮਾਰਤ ਨਾਲ ਟਕਰਾ ਗਿਆ ਅਤੇ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਪਲਾਂ ਬਾਅਦ ਹੀ ਅੱਗ ਲੱਗ ਗਈ, ਜਿਸ ਵਿਚ ਸਵਾਰ ਕੁੱਲ 241 ਲੋਕ ਅਤੇ ਜ਼ਮੀਨ 'ਤੇ 29 ਲੋਕ ਮਾਰੇ ਗਏ।