JALANDHAR WEATHER

ਜੀ.ਟੀ. ਰੋਡ 'ਤੇ ਬਿਆਸ ਪੁੱਲ ਨਜ਼ਦੀਕ ਖੜ੍ਹੀ ਗੱਡੀ 'ਚ ਸਕੂਟਰੀ ਟਕਰਾਉਣ ਕਾਰਨ ਇਕ ਦੀ ਮੌਤ, ਪਰਿਵਾਰ ਜ਼ਖ਼ਮੀ

ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ)- ਦੇਰ ਰਾਤ ਜਲੰਧਰ-ਅੰਮ੍ਰਿਤਸਰ ਰੋਡ 'ਤੇ ਢਿੱਲਵਾਂ ਵਿਖੇ ਬਿਆਸ ਪੁਲ ਨਜ਼ਦੀਕ ਸੜਕ ਕਿਨਾਰੇ ਅਣਪਛਾਤੇ ਖੜ੍ਹੇ ਵਾਹਨ ਨਾਲ ਸਕੂਟਰੀ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ ਜਦਕਿ ਪਰਿਵਾਰਿਕ ਮੈਂਬਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਸੰਬੰਧੀਜਾਣਕਾਰੀ ਦਿੰਦਿਆਂ ਥਾਣਾ ਢਿੱਲਵਾਂ ਦੇ ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਚੰਦਰ ਪ੍ਰਕਾਸ਼ ਵਾਸੀ ਗੋਬਿੰਦ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਜੋ ਕਿ ਆਪਣੀ ਸਕੂਟਰੀ 'ਤੇ ਪਰਿਵਾਰ ਸਮੇਤ ਅੰਮ੍ਰਿਤਸਰ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ ਜਦ ਉਹ ਬਿਆਸ ਪੁਲ ਨਜ਼ਦੀਕ ਪਹੁੰਚਿਆ ਤਾਂ ਰਸਤੇ ਵਿਚ ਖੜ੍ਹੇ ਵਾਹਨ ਨਾਲ ਸਕੂਟਰੀ ਟਕਰਾਉਣ ਕਾਰਨ ਉਹ ਸਾਰੇ ਜ਼ਖ਼ਮੀ ਹੋ ਗਏ ,ਜਿਨ੍ਹਾਂ ਨੂੰ ਬਿਆਸ ਹਸਪਤਾਲ ਲਿਜਾਇਆ ਗਿਆ। ਸਕੂਟਰੀ ਚਾਲਕ ਸੁਨੀਲ ਕੁਮਾਰ ਨੂੰ ਮ੍ਰਿਤਕ ਐਲਾਨ ਦਿਤਾ ਗਿਆ ਜਦ ਕਿ ਉਸ ਦੀ ਪਤਨੀ ਰਾਖੀ ਤੇ ਬੱਚੇ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੁਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ