ਗੁਰਦਾਸਪੁਰ ਦੀ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ’ਚ ਲੱਗੀ ਅੱਗ
ਗੁਰਦਾਸਪੁਰ, 18 ਜੂਨ (ਚੱਕਰਾਜਾ)-ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ’ਚ ਉਸ ਵੇਲੇ ਹਫ਼ੜਾ ਦਫ਼ੜੀ ਮੱਚ ਗਈ, ਜਦੋਂ ਅਚਾਨਕ ਬੈਂਕ ਦੇ ਅੰਦਰ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਲਈ ਪੂਰੀ ਜੱਦੋ-ਜਹਿਦ ਕੀਤੀ ਗਈ। ਅੱਗ ਲੱਗਣ ਦਾ ਕਾਰਨ ਏ.ਸੀ. ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੇਰ ਸ਼ਾਮ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਵਿਚ ਜੁੱਟੀਆਂ ਹੋਈਆਂ ਸਨ।