ਸੰਯੁਕਤ ਰਾਸ਼ਟਰ ਵਿਚ ਈਰਾਨ ਦੇ ਇਸਲਾਮੀ ਗਣਰਾਜ ਦੇ ਸਥਾਈ ਮਿਸ਼ਨ ਵਲੋਂ ਸੁਰੱਖਿਆ ਪ੍ਰੀਸ਼ਦ ਨੂੰ ਪੱਤਰ ਸੌਂਪ ਅਮਰੀਕੀ ਹਮਲਿਆਂ ਦੀ ਨਿੰਦਾ

ਤਹਿਰਾਨ, 22 ਜੂਨ - ਸੰਯੁਕਤ ਰਾਸ਼ਟਰ ਵਿਚ ਈਰਾਨ ਦੇ ਇਸਲਾਮੀ ਗਣਰਾਜ ਦੇ ਸਥਾਈ ਮਿਸ਼ਨ ਨੇ ਸਥਾਨਕ ਸਮੇਂ ਅਨੁਸਾਰ ਅੱਧੀ ਰਾਤ ਨੂੰ ਸੁਰੱਖਿਆ ਪ੍ਰੀਸ਼ਦ ਨੂੰ ਇਕ ਜ਼ਰੂਰੀ ਪੱਤਰ ਸੌਂਪਿਆ ਹੈ, ਜਿਸ ਵਿਚ ਅਮਰੀਕਾ ਵਲੋਂ ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਗੈਰ-ਕਾਨੂੰਨੀ ਅਤੇ ਲਾਪਰਵਾਹੀ ਨਾਲ ਕੀਤੇ ਗਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਗਈ ਹੈ।