1 ਕਿਲੋ ਤੋਂ ਵੱਧ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 23 ਅਗਸਤ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲਖਵਿੰਦਰ ਸਿੰਘ ਡੀ.ਐਸ.ਪੀ ਅਟਾਰੀ ਦੀ ਅਗਵਾਈ ਵਿਚ ਥਾਣਾ ਘਰਿੰਡਾ ਪੁਲਿਸ ਵਲੋਂ 1 ਕਿੱਲੋ 800 ਗ੍ਰਾਮ ਹੈਰੋਇਨ ਅਤੇ ਇਕ ਮੋਟਰ ਸਾਈਕਲ ਸਮੇਤ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ।
ਇਸ ਸੰਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਮਨਪ੍ਰੀਤ ਸਿੰਘ ਉਰਫ਼ ਮੰਨੂ ਵਾਸੀ ਪਿੰਡ ਜਠੌਲ ਪਾਕਿਸਤਾਨ ਤੋਂ ਡਰੋਨ ਰਾਹੀ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਦਾ ਹੈ, ਜੋ ਮੰਗਵਾਈ ਗਈ ਹੈਰੋਇਨ ਦੀ ਖੇਪ ਸਪਲਾਈ ਕਰਨ ਲਈ ਇਹ ਪਿੰਡ ਰੋੜਾਵਾਲਾ ਕਲਾਂ ਵਾਲੀ ਸਾਇਡ ਤੋਂ ਡਿਫੈਂਸ ਡਰੇਨ ਦੇ ਨਾਲ-ਨਾਲ ਬਣੀ ਪੱਕੀ ਸੜਕ ’ਤੇ ਅਟਾਰੀ ਨੂੰ ਆਪਣੇ ਮੋਟਰਸਾਈਕਲ ’ਤੇ ਆ ਰਿਹਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਡਿਫੈਂਸ ਡਰੇਨ ਅਟਾਰੀ ਨੇੜੇ ਤੋਂ ਉਕਤ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਕਤ ਦੋਸ਼ੀ ਖਿਲਾਫ਼ ਥਾਣਾ ਘਰਿੰਡਾ ਵਿਖੇ ਮੁਕੱਦਮਾ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੋਸ਼ੀਆਂ ਦੇ ਅਗਲੇ ਤੇ ਪਿਛਲੇ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।